੧ ਕੁਰਿੰਥੀਆਂ 5:3
ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰੱਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।
੨ ਕੁਰਿੰਥੀਆਂ 10:1
ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
੨ ਕੁਰਿੰਥੀਆਂ 10:11
ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉੱਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹੜਾ ਇਖਤਿਆਰ ਅਸੀਂ ਆਪਣੀਆਂ ਚਿੱਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।
੨ ਕੁਰਿੰਥੀਆਂ 13:2
ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।
੨ ਕੁਰਿੰਥੀਆਂ 13:10
ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
ਫ਼ਿਲਿੱਪੀਆਂ 1:27
ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
ਕੁਲੁੱਸੀਆਂ 2:5
ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்