ਮੱਤੀ 10:26
ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
ਮੱਤੀ 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
ਮੱਤੀ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
ਮੱਤੀ 16:17
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
ਲੋਕਾ 2:35
ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”
ਲੋਕਾ 10:21
ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
ਲੋਕਾ 10:22
“ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”
ਲੋਕਾ 12:2
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।
ਲੋਕਾ 17:30
ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
ਯੂਹੰਨਾ 12:38
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”
Occurences : 26
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்