ਮੱਤੀ 5:47
ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
ਮੱਤੀ 10:12
ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ।
ਮਰਕੁਸ 9:15
ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸ ਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
ਮਰਕੁਸ 15:18
ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
ਲੋਕਾ 1:40
ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ।
ਲੋਕਾ 10:4
ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
ਰਸੂਲਾਂ ਦੇ ਕਰਤੱਬ 18:22
ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,
ਰਸੂਲਾਂ ਦੇ ਕਰਤੱਬ 20:1
ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
ਰਸੂਲਾਂ ਦੇ ਕਰਤੱਬ 21:6
ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।
ਰਸੂਲਾਂ ਦੇ ਕਰਤੱਬ 21:7
ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।
Occurences : 60
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்