Zechariah 1:16 in Punjabi

Punjabi Punjabi Bible Zechariah Zechariah 1 Zechariah 1:16

Zechariah 1:16
ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”

Zechariah 1:15Zechariah 1Zechariah 1:17

Zechariah 1:16 in Other Translations

King James Version (KJV)
Therefore thus saith the LORD; I am returned to Jerusalem with mercies: my house shall be built in it, saith the LORD of hosts, and a line shall be stretched forth upon Jerusalem.

American Standard Version (ASV)
Therefore thus saith Jehovah: I am returned to Jerusalem with mercies; my house shall be built in it, saith Jehovah of hosts, and a line shall be stretched forth over Jerusalem.

Bible in Basic English (BBE)
So this is what the Lord has said: I have come back to Jerusalem with mercies; my house is to be put up in her, says the Lord of armies, and a line is to be stretched out over Jerusalem.

Darby English Bible (DBY)
Therefore thus saith Jehovah: I am returned to Jerusalem with mercies: my house shall be built in it, saith Jehovah of hosts, and the line shall be stretched forth upon Jerusalem.

World English Bible (WEB)
Therefore thus says Yahweh: "I have returned to Jerusalem with mercy. My house shall be built in it," says Yahweh of Hosts, "and a line shall be stretched forth over Jerusalem."'

Young's Literal Translation (YLT)
Therefore, thus said Jehovah: I have turned to Jerusalem with mercies, My house is built in it, An affirmation of Jehovah of Hosts, And a line is stretched over Jerusalem.

Therefore
לָכֵ֞ןlākēnla-HANE
thus
כֹּֽהkoh
saith
אָמַ֣רʾāmarah-MAHR
the
Lord;
יְהוָ֗הyĕhwâyeh-VA
returned
am
I
שַׁ֤בְתִּיšabtîSHAHV-tee
to
Jerusalem
לִירוּשָׁלִַ֙ם֙lîrûšālaimlee-roo-sha-la-EEM
with
mercies:
בְּֽרַחֲמִ֔יםbĕraḥămîmbeh-ra-huh-MEEM
my
house
בֵּיתִי֙bêtiybay-TEE
built
be
shall
יִבָּ֣נֶהyibbāneyee-BA-neh
in
it,
saith
בָּ֔הּbāhba
the
Lord
נְאֻ֖םnĕʾumneh-OOM
of
hosts,
יְהוָ֣הyĕhwâyeh-VA
line
a
and
צְבָא֑וֹתṣĕbāʾôttseh-va-OTE
shall
be
stretched
forth
וְקָ֥והwĕqāwveh-KAHV
upon
יִנָּטֶ֖הyinnāṭeyee-na-TEH
Jerusalem.
עַלʿalal
יְרוּשָׁלִָֽם׃yĕrûšāloimyeh-roo-sha-loh-EEM

Cross Reference

ਜ਼ਿਕਰ ਯਾਹ 8:3
ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”

ਜ਼ਿਕਰ ਯਾਹ 4:9
“ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।

ਜ਼ਿਕਰ ਯਾਹ 2:10
ਯਹੋਵਾਹ ਆਖਦਾ ਹੈ, “ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।

ਜ਼ਿਕਰ ਯਾਹ 2:1
ਯਰੂਸ਼ਲਮ ਨੂੰ ਮਾਪਣਾ ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।

ਹਿਜ਼ ਕੀ ਐਲ 47:3
ਆਦਮੀ ਆਪਣੇ ਹੱਥ ਵਿੱਚ ਨਾਪਣ ਵਾਲਾ ਫ਼ੀਤਾ ਲੈ ਕੇ ਪੂਰਬ ਵੱਲ ਚੱਲਾ ਗਿਆ। ਉਸ ਨੇ 1,000 ਹੱਥ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਸਥਾਨ ਉੱਤੇ ਪਾਣੀ ਵਿੱਚ ਚਲਣ ਲਈ ਆਖਿਆ। ਪਾਣੀ ਗਿਟ੍ਟੇ ਜਿੰਨਾ ਡੂੰਘਾ ਸੀ।

ਹਿਜ਼ ਕੀ ਐਲ 40:3
ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ।

ਯਸਈਆਹ 54:8
ਮੈਂ ਬਹੁਤ ਨਾਰਾਜ਼ ਹੋ ਗਿਆ ਸਾਂ ਤੇ ਬੋੜੇ ਸਮੇਂ ਲਈ ਤੇਰੇ ਕੋਲੋਂ ਛੁਪ ਗਿਆ ਸਾਂ। ਪਰ ਮੈਂ ਤੈਨੂੰ ਸਦਾ ਲਈ ਮਿਹਰ ਭਰਿਆ ਸੱਕੂਨ ਦੇਵਾਂਗਾ।” ਤੇਰੇ ਮੁਕਤੀਦਾਤੇ, ਯਹੋਵਾਹ ਨੇ ਇਹ ਆਖਿਆ ਸੀ।

ਅਜ਼ਰਾ 6:14
ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।

ਹਜਿ 1:14
ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ।

ਹਿਜ਼ ਕੀ ਐਲ 48:35
“ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”

ਹਿਜ਼ ਕੀ ਐਲ 39:25
ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ।

ਹਿਜ਼ ਕੀ ਐਲ 37:24
“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।

ਯਰਮਿਆਹ 33:10
“ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ।

ਯਰਮਿਆਹ 31:39
ਨਾਪਣ ਵਾਲਾ ਫ਼ੀਤਾ ਨੁਕਰੇ ਦੇ ਦਰਵਾਜ਼ੇ ਤੋਂ ਸਿੱਧਾ ਗਾਰੇਬ ਦੀ ਪਹਾੜੀ ਤੀਕ ਅਤੇ ਫ਼ੇਰ ਮੁੜ ਕੇ ਗੋਆਹ ਨਾਮ ਦੀ ਥਾਂ ਤੱਕ ਫ਼ੈਲਾਇਆ ਜਾਵੇਗਾ।

ਯਰਮਿਆਹ 31:22
ਬੇਵਫ਼ਾ ਪੁੱਤਰੀਏ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਂਗੀ? “ਤੂੰ ਕਦੋਂ ਘਰ ਪਰਤ ਕੇ ਆਵੇਂਗ? ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ।”

ਯਸਈਆਹ 44:26
ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸੱਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ। ਪਰਮੇਸ਼ੁਰ ਯਹੂਦਾਹ ਦੇ ਪੁਨਰ ਨਿਰਮਾਨ ਲਈ ਖੋਰੁਸ ਨੂੰ ਚੁਣਦਾ ਹੈ ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, “ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ!” ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, “ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।” ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, “ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।”

ਯਸਈਆਹ 34:11
ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓੱਥੇ ਰਹਿਣਗੇ। ਉਸ ਧਰਤੀ ਨੂੰ “ਸੱਖਣਾ ਮਾਰੂਬਲ” ਆਖਿਆ ਜਾਵੇਗਾ।

ਯਸਈਆਹ 12:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”

ਅੱਯੂਬ 38:5
ਜੇ ਤੂੰ ਇੰਨਾ ਚਤੁਰ ਹੈਂ ਕਿਸਨੇ ਨਿਆਂ ਕੀਤਾ ਸੀ ਕਿ ਇਹ ਦੁਨੀਆ ਕਿੰਨੀ ਵੱਡੀ ਹੋਵੇਗੀ? ਕਿਸਨੇ, ਮਾਪਕ ਫ਼ੀਤੇ ਨਾਲ ਦੁਨੀਆਂ ਨੂੰ ਨਾਪਿਆ ਸੀ?