John 7:31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
John 7:31 in Other Translations
King James Version (KJV) And many of the people believed on him, and said, When Christ cometh, will he do more miracles than these which this man hath done?
American Standard Version (ASV) But of the multitude many believed on him; and they said, When the Christ shall come, will he do more signs than those which this man hath done?
Bible in Basic English (BBE) And numbers of the people had belief in him, and they said, When the Christ comes will he do more signs than this man has done?
Darby English Bible (DBY) But many of the crowd believed on him, and said, Will the Christ, when he comes, do more signs than those which this [man] has done?
World English Bible (WEB) But of the multitude, many believed in him. They said, "When the Christ comes, he won't do more signs than those which this man has done, will he?"
Young's Literal Translation (YLT) and many out of the multitude did believe in him, and said -- `The Christ -- when he may come -- will he do more signs than these that this one did?'
many
πολλοὶ
polys
poh-LYOOS
And
δὲ
de
thay
of
Ἐκ
ek
ake
the
τοῦ
ho
oh
people
ὄχλου
ochlos
OH-hlose
believed
ἐπίστευσαν
pisteuō
pee-STAVE-oh
on
εἰς
eis
ees
him,
αὐτόν
autos
af-TOSE
and
καὶ
kai
kay
said,
ἔλεγον
legō
LAY-goh
ὅτι
hoti
OH-tee
Ὁ
ho
oh
Christ
Χριστὸς
christos
hree-STOSE
When
ὅταν
hotan
OH-tahn
cometh,
ἔλθῃ
erchomai
ARE-hoh-may
μήτι
mēti
MAY-tee
more
πλείονα
pleiōn
PLEE-one
miracles
σημεῖα
sēmeion
say-MEE-one
than these
τούτων
toutōn
TOO-tone
will he do
ποιήσει
poieō
poo-A-oh
which
ὧν
hos
ose
this
οὗτος
houtos
OO-tose
hath done?
ἐποίησεν
poieō
poo-A-oh
Read Full Chapter :
John 7
Cross Reference
ਯੂਹੰਨਾ 12:42
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।
ਮੱਤੀ 12:23
ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
ਯੂਹੰਨਾ 2:11
ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।
ਯੂਹੰਨਾ 2:23
ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
ਯੂਹੰਨਾ 3:2
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
ਯੂਹੰਨਾ 4:39
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
ਯੂਹੰਨਾ 6:2
ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।
ਯੂਹੰਨਾ 6:14
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
ਮੱਤੀ 11:3
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
ਯੂਹੰਨਾ 9:16
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
ਯੂਹੰਨਾ 10:41
ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
ਯੂਹੰਨਾ 11:45
ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
ਯੂਹੰਨਾ 12:11
ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
ਰਸੂਲਾਂ ਦੇ ਕਰਤੱਬ 8:13
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
ਯਾਕੂਬ 2:26
ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।
ਯੂਹੰਨਾ 8:30
ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
ਲੋਕਾ 8:13
ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।