Romans 12 - WEB (Punjabi)
1 Therefore I urge you, brothers, by the mercies of God, to present your bodies a living sacrifice, holy, acceptable to God, which is your spiritual service.ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
2 Don't be conformed to this world, but be transformed by the renewing of your mind, so that you may prove what is the good, well-pleasing, and perfect will of God.ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।
3 For I say, through the grace that was given me, to every man who is among you, not to think of himself more highly than he ought to think; but to think reasonably, as God has apportioned to each person a measure of faith.ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
4 For even as we have many members in one body, and all the members don't have the same function,ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
5 so we, who are many, are one body in Christ, and individually members one of another.ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
6 Having gifts differing according to the grace that was given to us, if prophecy, let us prophesy according to the proportion of our faith;ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
7 or service, let us give ourselves to service; or he who teaches, to his teaching;ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ।
8 or he who exhorts, to his exhorting: he who gives, let him do it with liberality; he who rules, with diligence; he who shows mercy, with cheerfulness.ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
9 Let love be without hypocrisy. Abhor that which is evil. Cling to that which is good.ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।
10 In love of the brothers be tenderly affectionate one to another; in honor preferring one another;ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
11 not lagging in diligence; fervent in spirit; serving the Lord;ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
12 rejoicing in hope; enduring in troubles; continuing steadfastly in prayer;ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।
13 contributing to the needs of the saints; given to hospitality.ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
14 Bless those who persecute you; bless, and don't curse.ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
15 Rejoice with those who rejoice. Weep with those who weep.ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
16 Be of the same mind one toward another. Don't set your mind on high things, but associate with the humble. Don't be wise in your own conceits.ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
17 Repay no one evil for evil. Respect what is honorable in the sight of all men.ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
18 If it is possible, as much as it is up to you, be at peace with all men.ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
19 Don't seek revenge yourselves, beloved, but give place to God's wrath. For it is written, "Vengeance belongs to me; I will repay, says the Lord."ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
20 Therefore "If your enemy is hungry, feed him. If he is thirsty, give him a drink. For in doing so, you will heap coals of fire on his head."ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
21 Don't be overcome by evil, but overcome evil with good.ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।
Punjabi Bible