1 ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
Peter, an apostle of Jesus Christ, to the strangers scattered throughout Pontus, Galatia, Cappadocia, Asia, and Bithynia,
2 ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
Elect according to the foreknowledge of God the Father, through sanctification of the Spirit, unto obedience and sprinkling of the blood of Jesus Christ: Grace unto you, and peace, be multiplied.
3 ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
Blessed be the God and Father of our Lord Jesus Christ, which according to his abundant mercy hath begotten us again unto a lively hope by the resurrection of Jesus Christ from the dead,
4 ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।
To an inheritance incorruptible, and undefiled, and that fadeth not away, reserved in heaven for you,
5 ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
Who are kept by the power of God through faith unto salvation ready to be revealed in the last time.
6 ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ।
Wherein ye greatly rejoice, though now for a season, if need be, ye are in heaviness through manifold temptations:
7 ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
That the trial of your faith, being much more precious than of gold that perisheth, though it be tried with fire, might be found unto praise and honour and glory at the appearing of Jesus Christ:
8 ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
Whom having not seen, ye love; in whom, though now ye see him not, yet believing, ye rejoice with joy unspeakable and full of glory:
9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।
Receiving the end of your faith, even the salvation of your souls.
10 ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
Of which salvation the prophets have inquired and searched diligently, who prophesied of the grace that should come unto you:
11 ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
Searching what, or what manner of time the Spirit of Christ which was in them did signify, when it testified beforehand the sufferings of Christ, and the glory that should follow.
12 ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
Unto whom it was revealed, that not unto themselves, but unto us they did minister the things, which are now reported unto you by them that have preached the gospel unto you with the Holy Ghost sent down from heaven; which things the angels desire to look into.
13 ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Wherefore gird up the loins of your mind, be sober, and hope to the end for the grace that is to be brought unto you at the revelation of Jesus Christ;
14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
As obedient children, not fashioning yourselves according to the former lusts in your ignorance:
15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।
But as he which hath called you is holy, so be ye holy in all manner of conversation;
16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
Because it is written, Be ye holy; for I am holy.
17 ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
And if ye call on the Father, who without respect of persons judgeth according to every man’s work, pass the time of your sojourning here in fear:
18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
Forasmuch as ye know that ye were not redeemed with corruptible things, as silver and gold, from your vain conversation received by tradition from your fathers;
19 ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
But with the precious blood of Christ, as of a lamb without blemish and without spot:
20 ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
Who verily was foreordained before the foundation of the world, but was manifest in these last times for you,
21 ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
Who by him do believe in God, that raised him up from the dead, and gave him glory; that your faith and hope might be in God.
22 ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।
Seeing ye have purified your souls in obeying the truth through the Spirit unto unfeigned love of the brethren, see that ye love one another with a pure heart fervently:
23 ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
Being born again, not of corruptible seed, but of incorruptible, by the word of God, which liveth and abideth for ever.
24 ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।
For all flesh is as grass, and all the glory of man as the flower of grass. The grass withereth, and the flower thereof falleth away:
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।
But the word of the Lord endureth for ever. And this is the word which by the gospel is preached unto you.